ਜਲੰਧਰ :ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਜਲੰਧਰ ਸ਼ਹਿਰ ਵਿੱਚ ਭਾਰੀ ਰੋਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਸ਼ਹਿਰ ਦੇ ਡਾ. ਭੀਮ ਰਾਓ ਅੰਬੇਡਕਰ ਭਵਨ ਵਿਖੇ ਵੱਖ-ਵੱਖ ਸਮਾਜਿਕ ਅਤੇ ਵਿਦਿਆਰਥੀ ਜਥੇਬੰਦੀਆਂ ਦੀ ਇੱਕ ਹੰਗਾਮੀ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਸਰਬਸੰਮਤੀ ਨਾਲ 27 ਜੁਲਾਈ 2026 (ਸੋਮਵਾਰ) ਨੂੰ ‘ਜਲੰਧਰ ਬੰਦ’ ਦਾ ਸੱਦਾ ਦਿੱਤਾ ਗਿਆ ਹੈ
ਮੀਟਿੰਗ ਵਿੱਚ ਮੌਜੂਦ ਸਾਰੇ ਪ੍ਰਤੀਨਿਧੀਆਂ ਨੇ ਇੱਕ ਸੁਰ ਵਿੱਚ ਆਖਿਆ ਕਿ ਦੇਸ਼ ਦੇ ਭਵਿੱਖ ਯਾਨੀ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰਨਾ ਪੂਰੀ ਤਰ੍ਹਾਂ ਗ਼ੈਰ-ਲੋਕਤਾਂਤ੍ਰਿਕ ਅਤੇ ਨਿਦਨਯੋਗ ਹੈ । ਵੱਖ-ਵੱਖ ਸੰਗਠਨਾਂ ਨੇ ਸਾਂਝੇ ਤੌਰ ‘ਤੇ ਅਪੀਲ ਕੀਤੀ ਹੈ ਕਿ ਸ਼ਹਿਰ ਦੇ ਸਮੂਹ ਵਪਾਰੀਆਂ,ਦੁਕਾਨਦਾਰਾਂ, ਵਪਾਰਕ ਸੰਸਥਾਵਾਂ, ਸਮਾਜਿਕ ਸੰਗਠਨਾਂ, ਵਿਦਿਆਰਥੀਆਂ ਅਤੇ ਆਮ ਜਨਤਾ ਨੂੰ 27 ਜੁਲਾਈ ਦੇ ਬੰਦ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਕਿ BJP ਸਰਕਾਰ ਦੇ ਕੰਨਾਂ ਚ’ ਜੁ ਸਰ ਸਕੇ
