ਦੇਸ਼ ਨੂੰ ਪੰਜ ਸਾਲ ਹੋਰ PM ਵਜੋਂ ਮੋਦੀ ਦੀ ਲੋੜ: ਕੈਪਟਨ ਅਮਰਿੰਦਰ

BJP ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕੱਲ ਫਿਲੌਰ ਚ’ ਰੈਲੀ ਨੂੰ ਸੰਬੋਧਨ ਕਰਦੇ ਲੋਕਾਂ ਨੂੰ PM ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ BJP ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਲਈ ਅਪੀਲ ਕੀਤੀ ਹੈ। ਇਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ਜਲੰਧਰ ਚੋਣ ਪੰਜਾਬ ਵਿੱਚ 2024 ਦੀਆਂ ਆਮ ਚੋਣਾਂ ਲਈ ਰਾਹ ਤੈਅ ਕਰੇਗੀ ਜੋ ਕਿ ਦੇਸ਼ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ

ਕੈਪਟਨ ਨੇ ਦੱਸਿਆ ਕਿ ਕਿਸ ਤਰ੍ਹਾਂ ਅਮਰੀਕਾ ਵਰਗੇ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਜਪਾ ਸਰਕਾਰ ਦੌਰਾਨ ਆਰਥਿਕਤਾ ਸਥਿਰ ਹੋਈ ਸੀ, ਜਿੱਥੇ ਕਿ ਦੂਜੇ ਦੇਸ਼ਾਂ ਦੇ ਬੈਂਕ ਕਰੈਸ਼ ਹੋ ਰਹੇ ਸਨ ਅਤੇ ਆਰਥਿਕਤਾ ਬੁਰੀ ਤਰ੍ਹਾਂ ਸੰਕਟ ਵਿੱਚ ਸੀ। ਉਨ੍ਹਾਂ ਕਿਹਾ, ਦੇਸ਼ ਮਜ਼ਬੂਤ ਹੋ ਕੇ ਉੱਭਰਿਆ ਹੈ ਤੇ ਚੀਨ ਅਤੇ ਪਾਕਿਸਤਾਨ ਵਰਗੇ ਆਪਣੇ ਦੁਸ਼ਮਣਾਂ ਦਾ ਡੱਟ ਕੇ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਪਾਰਟੀ ਸਰਕਾਰ ਨੂੰ ਦਿੱਲੀ ਤੋਂ ਤਾਨਾਸ਼ਾਹ ਵਲੋਂ ਚਲਾਇਆ ਜਾ ਰਿਹਾ ਹੈ ਤੇ ਪੰਜਾਬ ਤੋਂ ਨੌਜਵਾਨਾਂ ਦੀ ਵੱਡੀ ਪੱਧਰ ‘ਤੇ ਵਿਦੇਸ਼ਾਂ ਨੂੰ ਜਾ ਰਹੇ ਹਨ ਕਿਉਂਕਿ ਸੂਬੇ ਵਿੱਚ ਨੌਕਰੀਆਂ ਨਹੀਂ ਹੈ । ਉਨ੍ਹਾਂ ਨੇ ਆਪ ਪਾਰਟੀ ਸਰਕਾਰ ਨੂੰ ਲੋਕਾਂ ਨੂੰ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਯਾਦ ਕਰਵਾਇਆ।