ਜਲੰਧਰ : ਜਿਉਂ ਹੀ ਬਸੰਤ ਤਿਉਹਾਰ ਨੇੜੇ ਆਉਂਦਾ ਹੈ, ਚਾਈਨਾ ਡੋਰ ਦੀ ਵਿਕਰੀ ਵੀ ਵੱਧ ਜਾਂਦੀ ਆ. ਭਾਵੇਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਲੀਸ ਚਾਈਨਾ ਡੋਰ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਪਰ ਪੰਜਾਬ ਸਰਕਾਰ ਵੱਲੋਂ ਮਾਰੂ ਡੋਰ ’ਤੇ ਪਾਬੰਦੀ ਲਾਏ ਕਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਮਾਰੂ ਡੋਰ ਦੀ ਵਿਕਰੀ ਬੰਦ ਨਹੀਂ ਹੋਈ। ਇਹੀ ਕਾਰਨ ਹੈ ਕਿ ਹਰ ਸਾਲ ਇਸ ਡੋਰ ਕਾਰਨ ਕਈ ਲੋਕ ਅਤੇ ਜਾਨਵਰ ਮਰਦੇ ਹਨ। 2 ਦਿਨ ਪਹਿਲਾਂ ਆਦਮਪੁਰ ਦੇ ਇੱਕ ਵਿਅਕਤੀ ਨੂੰ ਚਾਈਨਾ ਡੋਰ ਨੇ ਬੰਦੇ ਦੇ ਗਲੇ ਦੀ ਨਾੜ ਕੱਟ ਦਿੱਤੀ ਗਈ ਸੀ ਤੇ ਜਿਸ ਤੋਂ ਬਾਅਦ ਵਿਅਕਤੀ ਦੀ ਅੱਜ ਚੰਡੀਗੜ੍ਹ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ: 45 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ 2 ਦਿਨ ਪਹਿਲਾਂ ਜਦੋਂ ਹਰਪ੍ਰੀਤ ਆਪਣੇ ਮੋਟਰਸਾਈਕਲ ‘ਤੇ ਆਦਮਪੁਰ ਤੋਂ ਵਾਪਸ ਆਪਣੇ ਪਿੰਡ ਸਰੋਬਾਦ ਜਾ ਰਿਹਾ ਸੀ ਤਾਂ ਅਚਾਨਕ ਸੜਕ ‘ਤੇ ਚਾਈਨਾ ਡੋਰ ਉਸਦੇ ਗੱਲ ਚ’ ਫਸ ਗਈ ਤੇ ਗਰਦਨ ‘ਤੇ ਡੂੰਘਾ ਜ਼ਖ਼ਮ ਹੋ ਗਿਆ, ਜਿਸ ਕਾਰਨ ਇਹ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ। ਉਕਤ ਵਿਅਕਤੀ ਨੂੰ ਆਦਮਪੁਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ‘ਤੇ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ, ਜਿੱਥੇ ਨੌਜਵਾਨ ਜ਼ਿੰਦਗੀ ਦੀ ਲੜਾਈ ਹਾਰ ਗਿਆ

