ਜਲੰਧਰ : ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਮਾਮਲੇ ‘ਚ ਲਗਾਤਾਰ ਕਿਸਾਨ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਹ ਵਿਰੋਧ ਕਿਸਾਨ ਸੰਗਠਨਾਂ ਵੱਲੋਂ ਵੱਖ-ਵੱਖ ਢੰਗਾਂ ਨਾਲ ਅਤੇ ਅਲੱਗ-ਅਲੱਗ ਤਰੀਕਿਆਂ ਨਾਲ ਕੀਤਾ ਜਾ ਰਿਹਾ ਹੈ, ਪਰ ਹਰ ਇੱਕ ਸੰਗਠਨ ਪੰਜਾਬ ਸਰਕਾਰ ਦੇ ਖ਼ਿਲਾਫ਼ ਖੜਾ ਨਜ਼ਰ ਆ ਰਿਹਾ ਹੈ।
ਅੱਜ ਕਿਸਾਨਾਂ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਮਾਮਲੇ ‘ਚ ਜਲੰਧਰ ਦੇ ਨਿੱਜੀ ਥਾਂ ਤੇ ਪ੍ਰੈਸ ਕਾਨਫਰੰਸ ਕੀਤੀ ਗਈ।
ਪ੍ਰੈਸ ਕਾਨਫਰੰਸ ਵਿੱਚ ਕਿਸਾਨਾਂ ਨੇ ਕਿਹਾ ਕਿ 11 ਅਗਸਤ ਨੂੰ ਪੰਜਾਬ ਭਰ ਵਿੱਚ ਬਾਈਕ ਰੈਲੀ ਕੀਤੀ ਜਾਵੇਗੀ ਜਦਕਿ ਕੁੱਕੜ ਪਿੰਡ ਵਿੱਚ ਲੈਂਡ ਪੂਲਿੰਗ ਸਕੀਮ ਦੇ ਖ਼ਿਲਾਫ਼ 20 ਅਗਸਤ ਨੂੰ ਮਹਾ ਰੈਲੀ ਹੋਵੇਗੀ। ਕਿਸਾਨਾਂ ਨੇ ਦੱਸਿਆ ਕਿ ਉਹ ਲਗਾਤਾਰ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਨੂੰ ਲਗਾਤਾਰ ਇਹ ਸੰਕੇਤ ਦੇ ਰਹੇ ਹਨ ਕਿ ਜੇਕਰ ਸਰਕਾਰ ਲੈਂਡ ਪੂਲਿੰਗ ਮਾਮਲੇ ਵਿੱਚ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ, ਤਾਂ ਅਉਣ ਵਾਲੇ ਦਿਨਾਂ ਵਿੱਚ ਉਹ ਕਠੋਰ ਰੁਖ ਅਖਤਿਆਰ ਕਰ ਸਕਦੇ ਹਨ।
ਲੁਧਿਆਣਾ ਵਿੱਚ 7 ਅਗਸਤ ਨੂੰ ਇਕ ਵੱਡੀ ਮਹਾਂਪੰਚਾਇਤ ਕੀਤੀ ਜਾ ਰਹੀ ਹੈ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਸੰਗਠਨ ਸ਼ਾਮਲ ਹੋਣਗੇ। ਇਸ ਨਾਲ ਇਹ ਸਾਫ਼ ਹੋ ਜਾਵੇਗਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਖ਼ਿਲਾਫ਼ ਕਿਸਾਨ ਸੰਗਠਨ ਖੜੇ ਹੋਣ ਲੱਗ ਪਏ ਹਨ

