ਜਲੰਧਰ ਅਧੀਨ ਪੈਂਦੀ ਸਬ-ਡਵੀਜ਼ਨ ਸ਼ਾਹਕੋਟ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਹਾਨ ਅਧੀਨ ਪੈਂਦੇ ਪਿੰਡ ਬਾਜਵਾ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ ਹੈ ਅਤੇ ਇਸ ਹਾਦਸੇ ਵਿੱਚ ਦੋ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ। ਇਹ ਧਮਾਕਾ ਤੇਜ਼ਾਬ ਨਾਲ ਭਰੇ ਇੱਕ ਬੋਲਟ ਦੇ ਧਮਾਕੇ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ।
ਦਰਅਸਲ ਇਹ ਮਾਮਲਾ ਜਲੰਧਰ ‘ਚ ਸਬ-ਡਵੀਜ਼ਨ ਸ਼ਾਹਕੋਟ ਦੇ ਪਿੰਡ ਬਾਜਵਾ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ‘ਚ ਦੋ ਵਿਦਿਆਰਥੀ ਤੇਜ਼ਾਬ ਨਾਲ ਝੁਲਸ ਗਏ। ਸਕੂਲ ਵਿੱਚ ਅਧਿਆਪਕ ਬੱਚਿਆਂ ਨੂੰ ਸਾਇੰਸ ਲੈਬ ਦਾ ਸਾਮਾਨ ਸ਼ਿਫਟ ਕਰਵਾ ਰਹੀ ਸੀ। ਅਧਿਆਪਕਾਂ ਵੱਲੋਂ ਦੋਵਾਂ ਵਿਦਿਆਰਥੀਆਂ ਨੂੰ ਤੁਰੰਤ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਵਿਦਿਆਰਥੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮਾਪਿਆਂ ਨੇ ਅਧਿਆਪਕਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
