ਅੱਤਵਾਦੀਆਂ ਅਤੇ ਸੁਰਖਿਆਂ ਬਲਾਂ ਵਿਚਾਲੇ ਮੁੱਠਭੇੜ, 2 ਆਤੰਕੀ ਢੇਰ

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਅਲਸ਼ੀਪੋਰਾ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਮਿਲੀ ਹੈ। ਇਸ ਦੌਰਾਨ 2 ਆਤੰਕੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। 

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੂੰ ਉਸ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋਈ ਸੀ। ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਨ ਤੋਂ ਬਾਅਦ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਜਿਸ ਦੀ ਜਵਾਬੀ ਕਾਰਵਾਈ ‘ਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ।