ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ‘ਚ 5 ਜਵਾਨ ਹੋਏ ਸ਼ਹੀਦ

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੀ ਮੁੱਠਭੇੜ ‘ਚ ਹੁਣ ਤੱਕ 5 ਜਵਾਨ ਸ਼ਹੀਦ ਹੋ ਗਏ ਹਨ। ਭਾਰਤੀ ਫੌਜ ਨੇ ਦੱਸਿਆ ਕਿ ਰਾਜੌਰੀ ਸੈਕਟਰ ‘ਚ ਚੱਲ ਰਹੇ ਆਪਰੇਸ਼ਨ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਤਿੰਨ ਫੌਜ ਦੇ ਜਵਾਨਾਂ ਨੇ ਅੱਜ ਸਵੇਰੇ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ ਸਵੇਰੇ ਦੋ ਜਵਾਨ ਸ਼ਹੀਦ ਹੋ ਗਏ ਸੀ। ਆਪਰੇਸ਼ਨ ਅਜੇ ਵੀ ਜਾਰੀ ਹੈ ਤੇ ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਅਤੇ ਏਡੀਜੀਪੀ ਜੰਮੂ ਮੁਕੇਸ਼ ਸਿੰਘ ਮੌਕੇ ‘ਤੇ ਮੌਜੂਦ ਹਨ

Tags :