ਪੰਜਾਬ ਦੇ ਮਸ਼ਹੂਰ ਕਮੇਡੀਅਨ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਚੰਡੀਗੜ੍ਹ : ਪੰਜਾਬੀ ਸਿਨੇਮਾ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਸਾਰੇ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਕੇ ਪੂਰੇ ਪੰਜਾਬੀ ਸਿਨੇਮਾ ਜਗਤ ਅਤੇ ਉਨ੍ਹਾਂ ਦੇ ਫੈਨਸ ਵਿੱਚ ਗਹਿਰੀ ਸੋਗ ਦੀ ਲਹਿਰ ਦੌੜ ਗਈ। ਸਵੇਰੇ ਤੋਂ ਹੀ ਮੋਹਾਲੀ ਸਥਿਤ ਉਨ੍ਹਾਂ ਦੇ ਘਰ ‘ਤੇ ਫਿਲਮੀ ਸਤਾਰਿਆਂ ਅਤੇ ਚਾਹੁਣ ਵਾਲਿਆਂ ਦਾ ਆਉਣਾ-ਜਾਣਾ ਲਗਾਤਾਰ ਜਾਰੀ ਹੈ। ਤੁਹਾਨੂੰ ਦੱਸਦੀਏ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਕੱਲ੍ਹ, ਸ਼ਨੀਵਾਰ ਦੁਪਹਿਰ 12 ਵਜੇ ਮੋਹਾਲੀ ਦੇ ਨੇੜੇ ਸਥਿਤ ਬਲੋਂਗੀ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ