ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪਾਰਟੀ ਵੱਲੋਂ ਸ. ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਅਧਿਕਾਰਕ ਐਲਾਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਉਮੀਦ ਜਤਾਈ ਹੈ ਕਿ ਉਹ ਆਪਣੀ ਮਿਹਨਤ ਅਤੇ ਤਜਰਬੇ ਨਾਲ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨਗੇ।
ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਵੱਲੋਂ ਪਾਰਟੀ ਵਰਕਰਾਂ ਅਤੇ ਲੋਕਾਂ ਨਾਲ ਮਿਲ ਕੇ ਹਲਕੇ ਵਿੱਚ ਸਰਗਰਮੀਆਂ ਤੇਜ਼ ਕਰਨ ਦੀ ਉਮੀਦ ਹੈ।
AAP ਪੰਜਾਬ ਵੱਲੋਂ ਲਗਾਤਾਰ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਦੀ ਕਮਾਨ ਸੌਂਪੀ ਗਈ ਹੈ।
ਇਸ ਨਿਯੁਕਤੀ ਨੂੰ ਆਉਣ ਵਾਲੇ ਸਮੇਂ ਦੀ ਰਾਜਨੀਤਿਕ ਤਿਆਰੀਆਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ


