ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖ਼ਤਮ

ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪ੍ਰੈਲ ਤੱਕ ਖਾਲਸਾ ਸਾਜਨ ਦਿਵਸ ਅਤੇ ਵਿਸਾਖੀ ਦੇ ਦਿਨ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਜਿਸਦੇ ਕਰਨ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖ਼ਤਮ ਹੋ ਗਈ ਹੈ। ਦਸ ਦੇਈਏ ਕਿ ਵਾਰਿਸ ਪੰਜਾਬ ਦੇ ਮੁੱਖੀ ਫਰਾਰ ਹੋਏ ਅੰਮ੍ਰਿਤਪਾਲ ਨੇ ਜੱਥੇਦਾਰ ਨੂੰ ਅਪੀਲ ਕੀਤੀ ਸੀ ਕਿ ਉਹ ਮੌਜੂਦਾ ਹਾਲਤਾਂ ਨੂੰ ਵਿਚਾਰਨ ਵਾਸਤੇ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਿਆ ਜਾਵੇ। ਦੂਜੇ ਪਾਸੇ ਦਲ ਖਾਲਸਾ ਵੀ ਸਰਬੱਤ ਖਾਲਸਾ ਬਣਾਉਣ ਦੇ ਹੱਕ ਵਿੱਚ ਨਹੀਂ ਹੈ। ਓਹਨਾਂ ਦਾ ਕਹਿਣਾ ਹੈ ਕਿ 2015 ਵਾਲੀ ਫੁੱਟ ਹਾਲੇ ਖ਼ਤਮ ਨਹੀਂ ਹੋਈ ਹੈ।

Tags :