ਸਾਊਥ ਦੇ ਸੁਪਰਸਟਾਰ ਕਮਲ ਹਾਸਨ ਦੀ ਸਿਹਤ ਖਰਾਬ

ਸਾਊਥ ਦੇ ਸੁਪਰਸਟਾਰ ਕਮਲ ਹਾਸਨ ਦੀ ਸਿਹਤ ਖਰਾਬ ਦੱਸੀ ਜਾ ਰਹੀ ਹੈ। ਤੇ ਉਨ੍ਹਾਂ ਨੂੰ ਸ਼੍ਰੀ ਰਾਮਚੰਦਰ ਮੈਡੀਕਲ ਸੈਂਟਰ (SRMC) ਵਿੱਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੁਪਹਿਰ ਨੂੰ ਹੈਦਰਾਬਾਦ ਤੋਂ ਚੇਨਈ ਪਹੁੰਚੇ ਕਮਲ ਹਾਸਨ ਨੇ ਰਾਤ ਨੂੰ ਬੇਚੈਨੀ ਅਤੇ ਬੁਖਾਰ ਦੀ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਉਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਅਗਲੇ ਕੁਝ ਦਿਨਾਂ ਲਈ ਪੂਰਨ ਆਰਾਮ ਦੀ ਸਲਾਹ ਦਿੱਤੀ ਹੈ। ਰਿਪੋਰਟਾਂ ਮੁਤਾਬਕ ਇਹ ਰੂਟੀਨ ਮੈਡੀਕਲ ਚੈਕਅੱਪ ਸੀ ਅਤੇ ਡਾਕਟਰਾਂ ਨੇ ਕਮਲ ਹਾਸਨ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਵੀਰਵਾਰ ਨੂੰ ਉਨ੍ਹਾਂ ਨੂੰ ਛੁੱਟੀ ਮਿਲਣ ਦੀ ਉਮੀਦ ਹੈ।