ਕੈਨੇਡਾ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਕੰਗ ਨੂੰ ਸ਼ੁੱਕਰਵਾਰ ਨੂੰ ਸਰੀ ‘ਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਜਿਸ ਦੀ CCTVਸਾਹਮਣੇ ਆਈ ਹੈ ਜਿਸ ਵਿੱਚ ਦੇਖਿਆ ਗਿਆ ਹੈ ਕਿਵੇਂ ਅਣਪਛਾਤੇ ਹਮਲਾਵਰਾਂ ਨੇ ਕਿਵੇਂ ਕਮਲਜੀਤ ਸਿੰਘ ਕੰਗ ਉੱਤੇ ਹਮਲਾ ਕੀਤਾ ਹੈ। ਹਮਲਾਵਰਾਂ ਵਲੋਂ ਕਰੀਬ ਸੱਤ ਰਾਉਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਚਾਰ ਉਸ ਨੂੰ ਲੱਗ ਗਏ। ਜਿਸ ਕਰਕੇ ਕਮਲਜੀਤ ਕੰਗ ਨੂੰ ਹਸਪਤਾਲ ਵਿੱਚ ਭਰਤੀ ਕੀਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਨੇ | ਦੱਸਦੀਏ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਅੱਜ ਸਵੇਰੇ ਕਰੀਬ 8.30 ਵਜੇ ਜਦੋਂ ਉਹ ਆਪਣੇ ਘਰੋਂ ਬਾਹਰ ਜਾਣ ਲਈ ਨਿਕਲੇ ਸਨ ਤਾਂ ਅਣਪਛਾਤੇ ਹਮਲਾਵਰਾਂ ਨੇ ਕੰਗ ਤੇ ਕਈ ਗੋਲੀਆਂ ਚਲਾਈਆਂ | ਜ਼ਿਕਰਯੋਗ ਹੈ ਕਿ ਕਮਲਜੀਤ ਕੰਗ ਨੈਸ਼ਨਲ ਕਬੱਡੀ ਐਸੋਸੀਏਸ਼ਨ ਆਫ BC ਕੈਨੇਡਾ ਨਾਲ ਸਬੰਧਿਤ ਹੈ ਅਤੇ ਪਿਛਲੇ ਲੰਬੇ ਸਮੇਂ ਤੋ ਕਬੱਡੀ ਦੀ ਪ੍ਰੋਮੋਸ਼ਨ ਨਾਲ ਜੁੜਿਆ ਹੋਇਆ ਹੈ