ਸੂਫ਼ੀ ਗਾਇਕ ਕਨਵਰ ਗਰੇਵਾਲ ਨੇ ਕੀਤੀ ‘ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਦੀ ਸ਼ਲਾਘਾ

ਸਰੀ (ਕੈਨੇਡਾ) : ਮਾਂ-ਬੋਲੀ ਪੰਜਾਬੀ ਅਤੇ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਦੀ ਚਰਚਾ ਹੁਣ ਦੁਨੀਆ ਭਰ ਵਿੱਚ ਹੋ ਰਹੀ ਹੈ। ਇਸੇ ਲੜੀ ਤਹਿਤ ਪ੍ਰਸਿੱਧ ਸੂਫ਼ੀ ਗਾਇਕ ਕਨਵਰ ਗਰੇਵਾਲ ਜੀ ਨੇ ਇਸ ਪ੍ਰੋਜੈਕਟ ਦੀ ਖੂਬ ਸ਼ਲਾਘਾ ਕੀਤੀ ਅਤੇ ਸੁੱਖੀ ਬਾਠ ਜੀ ਦੇ ਯਤਨਾਂ ਨੂੰ ਪੰਜਾਬੀ ਮਾਂ-ਬੋਲੀ ਦੀ ਵੱਡੀ ਸੇਵਾ ਦੱਸਿਆ

ਗਰੇਵਾਲ ਸਾਹਿਬ ਨੇ ਦਿੱਤੇ ਵਡਮੁੱਲੇ ਵਿਚਾਰ
ਕਨਵਰ ਗਰੇਵਾਲ ਜੀ ਨੇ ਇਸ ਮਿਲਣੀ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਸਾਹਿਤ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਨਵੇਂ ਲਿਖਾਰੀਆਂ ਅਤੇ ਬੱਚਿਆਂ ਨੂੰ ਇੱਕ ਅਜਿਹਾ ਮੰਚ ਪ੍ਰਦਾਨ ਕਰ ਰਿਹਾ ਹੈ, ਜਿੱਥੋਂ ਉਹ ਆਪਣੀ ਸਿਰਜਣਾਤਮਕਤਾ ਨੂੰ ਦੁਨੀਆ ਸਾਹਮਣੇ ਪੇਸ਼ ਕਰ ਸਕਦੇ ਹਨ, ਉਨ੍ਹਾਂ ਸਾਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਆ ਜੋ ਇਸ ਪ੍ਰੋਜੈਕਟ ਨੂੰ ਉਚਾਈਆਂ ਤੱਕ ਲੈਕੇ ਜਾ ਰਹੇ ਨੇ

ਕੀ ਹੈ ‘ਨਵੀਆਂ ਕਲਮਾਂ ਨਵੀਂ ਉਡਾਣ’?
ਦੱਸਣਯੋਗ ਹੈ ਕਿ ਇਹ ਪ੍ਰੋਜੈਕਟ ਸੁੱਖੀ ਬਾਠ ਜੀ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ, ਜਿਸ ਦਾ ਮੁੱਖ ਮਕਸਦ ਸਕੂਲੀ ਬੱਚਿਆਂ ਅੰਦਰ ਛੁਪੀ ਲੇਖਣੀ ਦੀ ਕਲਾਂ ਨੂੰ ਨਿਖਾਰਨਾ ਅਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਕਿਤਾਬੀ ਰੂਪ ਵਿੱਚ ਦੁਨੀਆ ਦੇ ਰੂ-ਬਰੂ ਕਰਨਾ ਹੈ

ਬੱਚਿਆਂ ਨਾਲ ਜੁੜਨ ਦਾ ਵਾਅਦਾ
ਸਿਰਫ਼ ਸ਼ਲਾਘਾ ਹੀ ਨਹੀਂ, ਬਲਕਿ ਕਨਵਰ ਗਰੇਵਾਲ ਜੀ ਨੇ ਭਵਿੱਖ ਵਿੱਚ ਇਸ ਪ੍ਰੋਗਰਾਮ ਵਿੱਚ ਨਿੱਜੀ ਤੌਰ ‘ਤੇ ਸ਼ਾਮਲ ਹੋਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਬੱਚਿਆਂ ਦੇ ਇਸ ਉਤਸ਼ਾਹ ਦਾ ਹਿੱਸਾ ਬਣ ਕੇ ਬਹੁਤ ਖੁਸ਼ੀ ਮਹਿਸੂਸ ਕਰਨਗੇ, ਤਾਂ ਜੋ ਉਹ ਨਵੀਆਂ ਕਲਮਾਂ ਦੀ ਹੌਸਲਾ-ਅਫ਼ਜ਼ਾਈ ਕਰ ਸਕਣ

Watch Video :