ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਇੱਕ ਭਿਆਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਇਸ ਦੋਰਾਨ ਪਹਿਲਾ ਇੱਕ ਦੁਕਾਨ ਨੂੰ ਅੱਗ ਲੱਗ ਗਈ ਅਤੇ ਫਿਰ ਉਸਨੇ ਜਲਦ ਹੀ ਹੋਰ ਨਾਲ ਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਇਸ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਦੱਸਿਆ ਜਾ ਰਿਹਾ ਹੈ।
ਇਸ ਅੱਗ ਵਿੱਚ ਲਗਭਗ 5 ਦੁਕਾਨਾਂ ਜਿਨ੍ਹਾਂ ਵਿੱਚ ਸਬਜ਼ੀਆਂ, ਹਵਨ ਸਮੱਗਰੀ, ਕਰਿਆਨਾ, ਫਿਰੋਜਨ, ਚੱਪਲਾਂ, ਕੁੱਤਿਆਂ ਦਾ ਸਮਾਨ ਆਦਿ ਰੱਖਿਆ ਦੱਸਿਆ ਜਾ ਰਿਹਾ ਹੈ। ਮੌਕੇ ਉਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਅੱਗ ਉਪਰ ਕਾਬੂ ਪਾਇਆ।
