ਕਪੂਰਥਲਾ ਜ਼ਿਲ੍ਹਾ ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਨਾਲ ਨਾਲ 300 ਤੋਂ 400 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਇਸ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਪਰ ਮਾਲੀ ਨੁਕਸਾਨ ਵੱਡੇ ਪੱਧਰ ਉੱਤੇ ਹੋਇਆ ਹੈ।
ਭੁਲਾਣਾ ਚੌਕੀ ਦੇ ਇੰਚਾਰਜ ਏਐਸਆਈ ਪੂਰਨਚੰਦ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਕਦੀ ਵਰਤੋਂ ਕੀਤੀ ਗਈ। ਝੁੱਗੀਆਂ ਬੁਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਈਆਂ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਝੁੱਗੀਆਂ ਵਿੱਚ ਖਾਣਾ ਬਣਾਉਂਦੇ ਸਮੇਂ ਅਚਾਨਕ ਅੱਗ ਲੱਗ ਗਈ ਅਤੇ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ।