ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।
ਵਪਾਰੀਆਂ ਨਾਲ ਅਹਿਮ ਮੀਟਿੰਗ
ਦੋਵੇਂ ਆਗੂ ਪੰਜਾਬ ਸਰਕਾਰ ਵੱਲੋਂ ਬਣਾਏ ਗਏ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦੀ ਇੱਕ ਵਿਸ਼ੇਸ਼ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਹਿੱਤਾਂ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕਰਨਗੇ।
ਧਾਰਮਿਕ ਸਮਾਗਮ ਵਿੱਚ ਹਾਜ਼ਰੀ
ਕਾਰੋਬਾਰੀ ਮੀਟਿੰਗ ਤੋਂ ਬਾਅਦ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮ ਦੇ ਸਮੇਂ ਕਰਵਾਏ ਜਾ ਰਹੇ ਭਗਵਾਨ ਪਰਸ਼ੂਰਾਮ ਜਯੰਤੀ ਸਮਾਰੋਹ ਵਿੱਚ ਵੀ ਸ਼ਿਰਕਤ ਕਰਨਗੇ।
