‘ਅਸੀਂ ਬੱਚਿਆਂ ਨੂੰ ਕੁਝ ਨਹੀਂ ਹੋਣ ਦੇਵਾਂਗੇ’: DCP ਦਫ਼ਤਰ ਪਹੁੰਚੇ ਕੇਜਰੀਵਾਲ, ਦਿੱਲੀ ਪੁਲਿਸ ਤੋਂ ਮੰਗੀ FIR ਅਤੇ ਗ੍ਰਿਫ਼ਤਾਰੀਆਂ ਦੀ ਪੂਰੀ ਸੂਚੀ

ਨਵੀਂ ਦਿੱਲੀ: NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਸਿਆਸੀ ਤਾਪਮਾਨ ਸਿਖ਼ਰਾਂ ‘ਤੇ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਸਿੱਧੇ ਸੰਸਦ ਮਾਰਗ ਪੁਲਿਸ ਸਟੇਸ਼ਨ ਪਹੁੰਚ ਗਏ ਹਨ। ਉਨ੍ਹਾਂ ਨੇ ਐਕਸ (X) ਉੱਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਕਿ ਉਹ ਇਸ ਸਮੇਂ DCP ਨੂੰ ਮਿਲਣ ਲਈ ਉਨ੍ਹਾਂ ਦੇ ਕਮਰੇ ਦੇ ਬਾਹਰ ਬੈਠੇ ਹਨ ਅਤੇ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਹਨ

ਕੇਜਰੀਵਾਲ ਨੇ ਪੁਲਿਸ ਪ੍ਰਸ਼ਾਸਨ ਅੱਗੇ ਦੋ ਸਪੱਸ਼ਟ ਮੰਗਾਂ ਰੱਖੀਆਂ ਹਨ ਕਿ ਕੱਲ੍ਹ ਹੋਏ ਪ੍ਰਦਰਸ਼ਨ ਦੌਰਾਨ ਜਿੰਨੀਆਂ ਵੀ FIR ਦਰਜ ਕੀਤੀਆਂ ਗਈਆਂ ਹਨ, ਉਨ੍ਹਾਂ ਦੀ ਪੂਰੀ ਸੂਚੀ ਜਨਤਕ ਕੀਤੀ ਜਾਵੇ। ਇਸ ਦੇ ਨਾਲ ਹੀ, ਜਿਨ੍ਹਾਂ ਬੱਚਿਆਂ ਨੂੰ ਬਿਨਾਂ ਕਿਸੇ FIR ਦੇ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਅਤੇ ਉਹ ਇਸ ਸਮੇਂ ਕਿਸ ਜੇਲ੍ਹ ਵਿੱਚ ਬੰਦ ਹਨ, ਇਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇ

ਕੇਜਰੀਵਾਲ ਦਾ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ:
“ਕਿਸੇ ਵੀ ਬੱਚੇ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਘਬਰਾਉਣ ਜਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਤੁਸੀਂ ਸਾਡੇ ਆਪਣੇ ਹੋ, ਅਸੀਂ ਤੁਹਾਨੂੰ ਕੁਝ ਨਹੀਂ ਹੋਣ ਦੇਵਾਂਗੇ।” — ਅਰਵਿੰਦ ਕੇਜਰੀਵਾਲ

ਇਸ ਮੌਕੇ ਕੇਜਰੀਵਾਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੌਸਲਾ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਪਾਰਟੀ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਨੌਜਵਾਨਾਂ ਦੇ ਹੱਕਾਂ ਲਈ ਹਰ ਸੰਭਵ ਲੜਾਈ ਲੜੀ ਜਾਵੇਗੀ