ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਵੀ CBI ਹੁਣ ਪੁੱਛਗਿੱਛ ਕਰੇਗੀ। ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਤੋਂ ਪੁੱਛਗਿੱਛ ਕੀਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੂੰ CBI ਨੇ 16 ਅਪ੍ਰੈਲ ਨੂੰ ਪੁੱਛਗਿੱਛ ਲਈ ਆਪਣੇ ਹੈੱਡਕੁਆਰਟਰ ਬੁਲਾਇਆ ਹੈ।
ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਅੱਤਿਆਚਾਰਾਂ ਦਾ ਅੰਤ ਹੋਵੇਗਾ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਸੀਬੀਆਈ ਵੱਲੋਂ ਸੰਮਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ (14 ਅਪ੍ਰੈਲ) ਸ਼ਾਮ 6 ਵਜੇ ਪ੍ਰੈਸ ਕਾਨਫਰੰਸ ਕਰਨਗੇ।
