ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਆਗੂ ਹਰਭਜਨ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਹੈ ਕਿ ਉਨ੍ਹਾਂ ਵੱਲੋਂ ਰਾਜਸਥਾਨ ਦੀ ਇੱਕ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ।
ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀ ਜਾਂਚ ਦੌਰਾਨ ਇਸ ਮਾਮਲੇ ਦੀ ਹਕੀਕਤ ਸਾਹਮਣੇ ਆਈ ਹੈ ਅਤੇ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀ ਕਥਿਤ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਛਵੀ ਨੂੰ ਖਰਾਬ ਕਰਨ ਅਤੇ ਲੋਕਾਂ ਵਿੱਚ ਭਰਮ ਪੈਦਾ ਕਰਨ ਲਈ ਝੂਠੀ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ। ਕੇਜਰੀਵਾਲ ਨੇ ਕਿਹਾ ਕਿ ਤੱਥਾਂ ਦੀ ਜਾਂਚ ਤੋਂ ਬਾਅਦ ਸੱਚਾਈ ਲੋਕਾਂ ਸਾਹਮਣੇ ਆ ਗਈ ਹੈ
ਇਸ ਮਾਮਲੇ ਨੂੰ ਲੈ ਕੇ ਸਿਆਸੀ ਬਹਿਸ ਤੇਜ਼ ਹੋ ਗਈ ਹੈ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਇਸਨੂੰ ਗਲਤ ਪ੍ਰਚਾਰ ਕਰਾਰ ਦਿੱਤਾ ਜਾ ਰਿਹਾ ਹੈ, ਉੱਥੇ ਵਿਰੋਧੀ ਧਿਰ ਵੱਲੋਂ ਵੀ ਇਸ ਮੁੱਦੇ ‘ਤੇ ਪ੍ਰਤੀਕਿਰਿਆ ਆਉਣ ਦੀ ਸੰਭਾਵਨਾ ਹੈ।
