ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਉਣਗੇ ਕੇਜਰੀਵਾਲ, ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਆਉਣਗੇ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਸਾਂਝੀ ਕੀਤੀ

ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਵਾਹਿਗੁਰੂ ਜੀ ਦੀ ਮੇਹਰ ਅਤੇ ਅਪਾਰ ਕਿਰਪਾ ਸਦਕਾ ਉਨ੍ਹਾਂ ਨੂੰ ਜੋ ਫੈਸਲਾ ਮਿਲਿਆ ਹੈ, ਉਹ ਸੱਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਸਦਾ ਸ਼ੁਕਰਾਨਾ ਕਰਨ ਲਈ ਉਹ ਅੱਜ ਪੰਜਾਬ ਆਏ ਹਨ ਅਤੇ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਆਉਣ ਵਾਲੇ ਦਿਨਾਂ ਚ' ਹੋਣਗੇ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੋਰਟ ਵੱਲੋਂ ਵੱਡਾ ਫੈਸਲਾ ਆਇਆ ਸੀ, ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ । ਇਸ ਤੋਂ ਬਾਅਦ ਕੇਜਰੀਵਾਲ ਨੇ ਇਸਨੂੰ ਸੱਚ ਦੀ ਜਿੱਤ ਕਰਾਰ ਦਿੱਤਾ। ਤੇ ਸ਼ੁਕਰਾਨਾ ਕਰਨ ਲਈ ਉਹ ਦਰਬਾਰ ਸਾਹਿਬ ਆਉਣਗੇ