ਇਨਸਾਨੀਅਤ ਸ਼ਰਮਸਾਰ, 32 ਸਾਲਾ ਦਰਿੰਦੇ ਨੇ 2 ਸਾਲਾ ਮਾਸੂਮ ਬੱਚੀ ਦਾ ਕੀਤਾ ਬਲਾਤਕਾਰ

ਖੰਨਾ ਦੇ ਇਲਾਕੇ ਮਾਛੀਵਾੜਾ ਸਾਹਿਬ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿ 32 ਸਾਲਾ ਵਿਅਕਤੀ ਨੇ 2 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ। ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਪਿੰਡ ਸਾਹਜੋਮਾਜਰਾ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐਸਪੀ (ਆਈ) ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਲੜਕੀ ਗਲੀ ਵਿੱਚ ਖੇਡ ਰਹੀ ਸੀ ਤਾਂ ਅਚਾਨਕ ਹੀ ਲੜਕੀ ਲਾਪਤਾ ਹੋ ਗਈ।

ਪਰਿਵਾਰ ਵੱਲੋ ਭਾਲ ਕਰਨ ਤੇ ਜਦੋ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਤਾਂ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਦੀ ਮੱਦਦ ਨਾਲ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪਤਾ ਲੱਗਾ ਕਿ ਬਲਜੀਤ ਸਿੰਘ ਨੇ ਹੀ ਲੜਕੀ ਨੂੰ ਗਲੀ ਤੋਂ ਅਗਵਾ ਕੀਤਾ ਸੀ। ਬਲਜੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਤਾਂ ਉਹ ਇਤਰਾਜ਼ਯੋਗ ਹਾਲਤ ਵਿੱਚ ਫੜਿਆ ਗਿਆ। ਦੋਸ਼ੀ ਲੜਕੀ ਨਾਲ ਬਲਾਤਕਾਰ ਕਰ ਰਿਹਾ ਸੀ। ਦੂਜੇ ਪਾਸੇ ਸਿਵਲ ਹਸਪਤਾਲ ਵਿੱਚ ਲੜਕੀ ਦਾ ਮੈਡੀਕਲ ਵੀ ਕਰਵਾਇਆ ਗਿਆ। ਐਸਪੀ (ਆਈ) ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਅਜਿਹੀ ਘਿਨਾਉਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Tags :