ਪੰਜਾਬ ਦੇ ਪਿੰਡਾਂ ਦਾ ਆਪਣਾ ‘ਓਲੰਪਿਕ’! ‘ਖੇਡਾਂ ਵਤਨ ਪੰਜਾਬ ਦੀਆਂ’ Season 4 ਨੂੰ ਲੈ ਕੇ ਕੇਜਰੀਵਾਲ ਦਾ ਵੱਡਾ ਬਿਆਨ

ਚੰਡੀਗੜ੍ਹ: ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਖਿਡਾਰੀਆਂ ਅਤੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੰਜਾਬ ਦੀ ਖੇਡ ਪ੍ਰਤਿਭਾ ਅਤੇ ਪਿੰਡਾਂ ਦੇ ਬੱਚਿਆਂ ਨੂੰ ਮਿਲ ਰਹੇ ਮੌਕਿਆਂ ਬਾਰੇ ਆਪਣੀ ਗੱਲ ਸਾਂਝੀ ਕੀਤੀ

ਕੇਜਰੀਵਾਲ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਨੇ ਕਾਫ਼ੀ ਬਦਲਾਅ ਦੇਖਿਆ ਹੈ। ਉਨ੍ਹਾਂ ਦੇ ਬਿਆਨ ਮੁਤਾਬਕ, ਜਿਨ੍ਹਾਂ ਪਿੰਡਾਂ ਦੇ ਬੱਚਿਆਂ ਨੂੰ ਪਹਿਲਾਂ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡੇ ਪੱਧਰ ਦਾ ਮੰਚ ਨਹੀਂ ਮਿਲਦਾ ਸੀ, ਉਹ ਹੁਣ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਮੁਕਾਬਲਿਆਂ ਰਾਹੀਂ ਆਪਣਾ ਹੁਨਰ ਸਾਹਮਣੇ ਲਿਆ ਰਹੇ ਹਨ

ਪਿੰਡ-ਪਿੰਡ ਤੋਂ ਉੱਭਰ ਰਹੇ ਖਿਡਾਰੀ

ਕੇਜਰੀਵਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ Season 4’ ਪਿੰਡਾਂ ਦੇ ਨੌਜਵਾਨਾਂ ਲਈ ਆਪਣੀ ਕਾਬਲੀਅਤ ਸਾਬਤ ਕਰਨ ਦਾ ਇੱਕ ਮਹੱਤਵਪੂਰਨ ਮੰਚ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਬੱਚੇ ਅਤੇ ਨੌਜਵਾਨ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ

ਉਨ੍ਹਾਂ ਪੰਜਾਬ ਦੇ ਭਵਿੱਖ ਨੂੰ ਲੈ ਕੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਨਵੇਂ ਪੰਜਾਬ ਵਿੱਚ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਮੌਕੇ ਮਿਲਣਗੇ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਸਹਾਇਤਾ ਵੀ ਦਿੱਤੀ ਜਾਵੇਗੀ

‘ਮੈਡਲ ਲਿਆਉਣਗੇ ਪੰਜਾਬ ਦੇ ਨੌਜਵਾਨ’

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬੱਚਿਆਂ ਵਿੱਚ ਟੈਲੈਂਟ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੰਚ, ਮੌਕਾ ਅਤੇ ਲੋੜੀਂਦਾ ਸਹਿਯੋਗ ਦੇਣ ਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਅਜਿਹੇ ਮੰਚਾਂ ਰਾਹੀਂ ਤਿਆਰ ਹੋਣ ਵਾਲੇ ਨੌਜਵਾਨ ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਦੇਸ਼ ਲਈ ਮੈਡਲ ਜਿੱਤਣਗੇ।

ਉਨ੍ਹਾਂ ਦਾ ਸੰਦੇਸ਼ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪਿੰਡ ਪੱਧਰ ’ਤੇ ਖਿਡਾਰੀਆਂ ਨੂੰ ਅੱਗੇ ਲਿਆਉਣ ’ਤੇ ਕੇਂਦਰਿਤ ਰਿਹਾ