(ਖੁਰਾਲਗੜ੍ਹ ਸਾਹਿਬ) : ਚਰਨਛੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਵਿੱਖੇ ਮੱਥਾ ਟੇਕਣ ਜਾਣ ਵਾਲੀ ਸੰਗਤਾਂ ਦੀ ਬੱਸ ਦੀ ਬਰੇਕ ਫੇਲ੍ਹ ਹੋਣ ਕਾਰਨ ਹਾਦਸਾ ਵਾਪਰ ਗਿਆ ਜਿਸਦੇ ਕਾਰਨ 3 ਵਿਅਕਤੀ ਜਖ਼ਮੀ ਹੋ ਗਏ ਅਤੇ ਇੱਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅੰਨੁਸਾਰ ਪ੍ਰਾਈਵੇਟ ਸਕੂਲ ਦੀ ਬੱਸ ਵਿੱਚ ਸਮਰਾਲਾ ਤੋਂ ਸੰਗਤਾਂ ਚਰਨਛੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਵਿੱਖੇ ਮੱਥਾ ਟੇਕਣ ਜਾ ਰਹੀਆਂ ਸਨ, ਤਾਂ ਜਦੋਂ ਉਹ ਖੁਰਾਲਗੜ੍ਹ ਸਾਹਿਬ ਤੋਂ ਚਰਨਛੋਹ ਗੰਗਾ ਨੂੰ ਜਾਣ ਲੱਗੀ ਤਾਂ ਇੱਕਦਮ ਉਤਰਾਈ ਹੋਣ ਕਾਰਨ ਬੱਸ ਦੀ ਬਰੇਕ ਫ਼ੇਲ੍ਹ ਹੋਣ ਕਾਰਨ ਟਾਹੇ ਨਾਲ ਟਕਰਾਉਣ ਨਾਲ 1 ਔਰਤ ਦੀ ਮੌਤ ਅਤੇ 3 ਵਿਅਕਤੀ ਜਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕਿਰਨ ਵਾਲਾ ਪਤਨੀ ਪ੍ਰੀਤਮ ਸਿੰਘ ਉਮਰ 60 ਸਾਲ ਪਿੰਡ ਮਾਛੀਵਾੜਾ ਜਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਹਾਦਸੇ ਉਪਰੰਤ ਚੌਂਕੀ ਬਿਨੇਵਾਲ ਤੋਂ ਪੁਲਿਸ ਪਾਰਟੀ ਮੌਕੇ ਤੇ ਪਹੁੰਚਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਏਐਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਮੌਕੇ ਤੇ ਪਹੁੰਚਕੇ ਜ਼ਖਮੀਆਂ ਨੂੰ ਸਿਵਿਲ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ ਅਤੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਰੱਖਿਆ ਗਿਆ ਹੈ
