ਕਿਸਾਨਾਂ ਵੱਲੋਂ 9 ਨਵੰਬਰ ਨੂੰ ਕੀਤੇ ਜਾਣ ਵਾਲੇ ਰੇਲ ਰੋਕੋ ਅੰਦੋਲਨ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਸੰਯੁਕਤ ਕਿਸਾਨ ਮੋਰਚੇ ਦੀਆਂ ਅੱਠ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਤੋ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾ ਦੀਆ ਮੰਗਾ ਨੂੰ ਲੈ ਕੇ ਜਲਦ ਹੀ ਮੁੱਖ ਮੰਤਰੀ ਦੇ ਨਾਲ ਵਿਚਾਰ ਵਟਾਦਰਾ ਕੀਤਾ ਜਾਵੇਗਾ। ਸ਼ੂਗਰ ਮਿੱਲਾਂ ਨੂੰ ਚਲਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਤੇ 21 ਨਵੰਬਰ ਤੋਂ ਪੰਜਾਬ ਦੀਆਂ ਸਾਰੀਆਂ ਸ਼ੂਗਰ ਮਿੱਲਾਂ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ।
ਇਸਤੋ ਇਲਾਵਾ ਲੱਖੋਵਾਲ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 9 ਨਵੰਬਰ ਤੋਂ ਸ਼ੁਰੂ ਕੀਤਾ ਜਾਣਾ ਸੀ ਪਰ ਉਸਨੂੰ ਮੁਲਤਵੀ ਕਰ ਦਿੱਤਾ ਗਿਆ ਅਤੇ ਹੁਣ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨੇ ਦੇ ਰੇਟ ਨੂੰ ਲੈ ਕੇ ਅਤੇ ਹੜ੍ਹ ਵਿੱਚ ਹੋਏ ਗੰਨੇ ਦੀ ਖ਼ਰਾਬੀ ਕਾਰਨ ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਮੀਟਿੰਗ ਕੀਤੀ ਜਾਣੀ ਹੈ। ਜੇਕਰ ਇਸ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੁੰਦਾ ਤਾਂ ਉਹ 17 ਨਵੰਬਰ ਨੂੰ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੇ।
