ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ਨੂੰ ਦੇਖਦਿਆਂ ਹਰਿਆਣਾ ਤੋਂ ਬਾਅਦ ਦਿੱਲੀ ਸਰਕਾਰ ਵੀ ਐਕਸ਼ਨ ਵਿੱਚ ਆ ਗਈ ਹੈ। ਜਾਣਕਾਰੀ ਅਨੁਸਾਰ, ਦਿੱਲੀ ਦੇ ਕਈ ਸਰਹੱਦੀ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਸੰਭੂ ਬਾਰਡਰ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਟਰੈਕਟਰ, ਟਰਾਲੀ, ਬਸ, ਟਰੱਕਸ, ਕਮਰਸ਼ੀਅਲ ਵ੍ਹੀਕਲ ਆਦਿ ‘ਤੇ ਪ੍ਰਦਰਸ਼ਨ ਦਾ ਦਿੱਲੀ ਵਿਚ ਆਉਣਾ ਪ੍ਰਤੀਬੰਧਤ ਹੋਵੇਗਾ।
ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਮਾਰਚ ਵਿੱਚ 200 ਕਿਸਾਨ ਯੂਨੀਅਨਾਂ ਹਿੱਸਾ ਲੈਣਗੀਆਂ।
