ਅੰਦੋਲਨ ਤੋ ਪਹਿਲਾਂ ਕਿਸਾਨਾਂ ਨਾਲ 3 ਕੇਂਦਰੀ ਮੰਤਰੀ ਕਰਨਗੇ ਗੱਲਬਾਤ

ਕਿਸਾਨ ਸੰਗਠਨਾਂ ਨੇ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ‘ਦਿੱਲੀ ਚੱਲੋ’ ਮਾਰਚ ਦਾ ਸੱਦਾ ਦਿੱਤਾ ਹੈ। ਕਿਸਾਨ ਸੰਗਠਨਾਂ ਤੇ ਕਿਸਾਨ ਯੂਨੀਅਨ ਦੇ ਐਲਾਨ ਨੂੰ ਦੇਖਦੇ ਹੋਏ ਹਰਿਆਣਾ-ਪੰਜਾਬ ਸਰਹੱਦ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਕਿਸਾਨਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਕਰਨ ਲਈ 3 ਕੇਂਦਰੀ ਮੰਤਰੀਆਂ ਨੂੰ ਚੰਡੀਗੜ੍ਹ ਭੇਜਿਆ ਜਾ ਰਿਹਾ ਹੈ।

ਇਹ ਤਿੰਨੋਂ ਕੇਂਦਰੀ ਮੰਤਰੀ ਕਿਸਾਨ ਸੰਗਠਨਾਂ ਦੇ ਨੇਤਾਵਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨਗੇ। ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਮੰਤਰੀ ਨਿਤਿਆਨਦ ਰਾਏ ਤੇ ਮੰਤਰੀ ਅਰਜੁਨ ਮੁੰਡਾ ਨੂੰ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਤਿੰਨੋਂ ਮੰਤਰੀ ਚੰਡੀਗੜ੍ਹ ਰਵਾਨਾ ਹੋਣਗੇ।

Tags :