ਕੈਪਟਨ ਅਮਰਿੰਦਰ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

ਪਟਿਆਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਲਗਾਇਆ ਹੋਇਆ ਸੀ ਤਾਂ ਇਸ ਦੋਰਾਨ ਧਰਨਾ ਦੇ ਰਹੇ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਦੀ ਪਹਿਚਾਣ ਨਰਿੰਦਰ ਪਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਿਸਾਨ ਨਰਿੰਦਰਪਾਲ 2 ਦਿਨਾਂ ਤੋਂ ਚੱਲ ਰਹੇ ਇਸ ਧਰਨੇ ਵਿੱਚ ਸ਼ਾਮਲ ਹੋਇਆ ਸੀ।

ਅੱਧੀ ਰਾਤ ਤੋਂ ਬਾਅਦ ਉਸ ਦੀ ਤਬੀਅਤ ਖਰਾਬ ਹੋ ਗਈ ਸੀ। ਇਸ ਮਗਰੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਕਿਸਾਨ ਦੀ ਮੌਤ ਹੋ ਗਈ। ਨਰਿੰਦਰਪਾਲ ਪਟਿਆਲਾ ਨੇੜਲੇ ਪਿੰਡ ਬਠੋਈ ਦਾ ਰਹਿਣ ਵਾਲਾ ਸੀ, ਜਿਸ ਕੋਲ ਪੰਜ ਕਿੱਲੇ ਜ਼ਮੀਨ ਸੀ। ਪਰਿਵਾਰ ਵਿੱਚ ਉਸ ਦੇ ਤਿੰਨ ਬੱਚੇ ਹਨ, ਦੋ ਧੀਆਂ ਅਤੇ ਇੱਕ ਪੁੱਤਰ ਹੈ।

Tags :