ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂਆ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਦਿੱਲੀ ਕੂਚ ਨੂੰ 2 ਦਿਨਾਂ ਲਈ ਟਾਲ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਗਲੇ 2 ਦਿਨ ਸ਼ਾਂਤੀ ਰਹੇਗੀ ਪਰ ਕਿਸਾਨਾਂ ਦਾ ਮੋਰਚਾ ਜਾਰੀ ਰਹੇਗਾ। ਪੰਧੇਰ ਨੇ ਕਿਹਾ ਕਿ ਖਨੌਰੀ ਬਾਰਡਰ ਦੀ ਘਟਨਾ ਦਾ ਵੀ ਜਾਇਜ਼ਾ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ‘ਤੇ ਵੱਡਾ ਨੁਕਸਾਨ ਹੋਇਆ ਹੈ। ਇਥੇ ਇਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਨਾਲ ਹੀ 3 ਨੌਜ਼ਵਾਨ ਗੰਭੀਰ ਜ਼ਖਮੀ ਹੋ ਗਏ ਹਨ। ਜਾਣਕਾਰੀ ਦਿੰਦਿਆੰ ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਸਵੇਰੇ ਹੀ ਫੈਸਲਾ ਲੈ ਲਿਆ ਗਿਆ ਸੀ ਕਿ ਸਾਡੇ ਸੀਨੀਅਰ ਆਗੂ ਹੀ ਦਿੱਲੀ ਕੂਚ ਵੇਲੇ ਅੱਗੇ ਜਾਣਗੇ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਇਸ ਅੰਦੋਲਨ ਵਿਚ ਕਿਸੇ ਨੌਜਵਾਨ ਦੀ ਜਾਨ ਚਲੀ ਜਾਵੇ।
