ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ‘ਤੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ 26 ਨਵੰਬਰ ਤੋਂ 28 ਨਵੰਬਰ ਤੱਕ ਕੀਤੇ ਜਾਣ ਵਾਲੇ ਰੋਸ਼ ਪ੍ਰਦਰਸ਼ਨ ਨੂੰ ਲੈ ਕੇ ਸਾਰੀਆ ਤਿਆਰੀਆ ਜ਼ੋਰਾ-ਸ਼ੋਰਾ ਤੇ ਹਨ। ਇਸ ਦੋਰਾਨ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌੌਜ਼ਵਾਨ, ਕਿਸਾਨ ਅਤੇ ਬੀਬੀਆਂ ਟਰੈਕਟਰ ਟਰਾਲੀਆਂ ਅਤੇ ਗੱਡੀਆਂ ਰਾਹੀਂ ਚੰਡੀਗੜ੍ਹ ਪਹੁੰਚਣਗੇ।
ਹਾਲਾਕਿ ਕਿਹਾ ਜਾ ਰਿਹਾ ਹੈ ਕਿ ਜਿੱਥੇ ਵੀ ਕਿਸਾਨਾ ਨੂੰ ਰੋਕਿਆ ਜਾਵੇਗਾ ਉਥੇ ਪ੍ਰਦਰਸ਼ਨ ਕੀਤਾ ਜਾਵੇਗਾ। ਲੱਗਭੱਗ ਸਾਰੇ ਪੰਜਾਬ ਦੇ ਟਰੈਕਟਰ ਟਰਾਲੀਆਂ 25 ਨਵੰਬਰ ਨੂੰ ਹੀ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਇਸ ਤਰਾਂ ਇੱਕ ਵਾਰ ਫੇਰ ਦਿੱਲੀ ਅੰਦੋਲਨ ਵਾਲਾ ਮਾਹੌਲ ਬਣਨ ਦੀ ਸੰਭਾਵਨਾ ਵੀ ਨਜ਼ਰ ਆ ਰਹੀ ਹੈ।