ਕੇਂਦਰੀ ਖੇਤੀਬਾੜੀ ਮੰਤਰੀ ਦਾ ਬਿਆਨ, ਹਰ ਪੱਖ ਨੂੰ ਧਿਆਨ ਵਿੱਚ ਰੱਖ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ

ਕਿਸਾਨਾ ਵੱਲੋ ਲਗਾਤਾਰ ਸੰਘਰਸ਼ ਜਾਰੀ ਰੱਖਣ ਦੇ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਬਿਆਨ ਆਇਆ ਹੈ। ਅਰਜੁਨ ਮੁੰਡਾ ਨੇ ਕਿਹਾ ਹੈ ਕਿ ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਸਰਕਾਰ ਹਮੇਸ਼ਾ ਕਿਸਾਨ ਜਥੇਬੰਦੀਆਂ ਨਾਲ ਰਚਨਾਤਮਕ ਢੰਗ ਨਾਲ ਗੱਲ ਕਰਨ ਦੀ ਕੋਸ਼ਿਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸਰਕਾਰ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਗੱਲਬਾਤ ਕਰਨ ਲਈ ਤਿਆਰ ਹੈ।

ਇਸ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਇਹ ਸਮਝਣਾ ਜ਼ਰੂਰੀ ਹੈ ਕਿ ਜਿਸ ਕਾਨੂੰਨ ਦੀ ਗੱਲ ਕੀਤੀ ਜਾ ਰਹੀ ਹੈ, ਉਸ ਬਾਰੇ ਮੌਜੂਦਾ ਤਰੀਕੇ ਨਾਲ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ। ਸਰਕਾਰ ਬਿਨਾਂ ਸੋਚੇ-ਸਮਝੇ ਕੋਈ ਵੀ ਅਜਿਹਾ ਕਦਮ ਨਹੀਂ ਚੁੱਕ ਸਕਦੀ, ਜਿਸ ਕਾਰਨ ਲੋਕ ਬਿਨਾਂ ਸੋਚੇ-ਸਮਝੇ ਸਥਿਤੀ ਦੀ ਆਲੋਚਨਾ ਕਰਨ ਲੱਗ ਜਾਣ।

ਮੁੰਡਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗੱਲ ਦਾ ਧਿਆਨ ਰੱਖਣ ਕਿ ਲੋਕਾਂ ਦਾ ਆਮ ਜਨਜੀਵਨ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਮ ਲੋਕਾਂ ਲਈ ਮੁਸ਼ਕਿਲਾਂ ਪੈਦਾ ਨਾ ਕਰਨ।

Tags :