ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ, ਧੂੂੰਏ ਕਾਰਣ ਵਿਗੜੀ ਸੀ ਹਾਲਤ

ਸ਼ੰਭੂ ਤੇ ਖਨੌਰੀ ਬਾਰਡਰ ਉਤੇ ਕਿਸਾਨਾਂ ਵੱਲੋ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਕਿਸਾਨਾ ਦੀ ਮੌਤ ਹੋ ਚੁੱਕੀ ਹੈ, ਇਸਦੇ ਵਿਚਾਲੇ ਹੁਣ ਖਨੌਰੀ ਬਾਰਡਰ ਤੇ ਇਕ ਹੋਰ ਕਿਸਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ।

ਦੱਸ ਦੇਈਏ ਕਿ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਦਾ ਕਿਸਾਨ ਸਿਕੰਦਰ ਸਿੰਘ 11 ਫਰਵਰੀ ਤੋ ਧਰਨੇ ਵਿੱਚ ਸ਼ਾਮਿਲ ਸੀ ਪਰ 25 ਫਰਵਰੀ ਨੂੰ ਧੂੰਏ ਕਾਰਨ ਉਸਦੀ ਹਾਲਤ ਥੋੜ੍ਹੀ ਖਰਾਬ ਹੋ ਗਈ, ਜਿਸ ਕਰਕੇ ਉਹ ਪਿੰਡ ਨਥੇਹਾ ਵਿਖੇ ਵਾਪਸ ਆ ਗਿਆ ਸੀ।

ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਹੁਣ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਉਠਾਈ ਹੈ ਜਦੋਂ ਕਿ ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ

Tags :