ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਇੱਕ ਨਵਾਂ ਮੌਡ਼ ਆਇਆ ਹੈ। ਦੱਸ ਦਈਏ ਕਿ ਉਸਦੀ ਨਵੀਂ ਚਾਰਜ਼ਸ਼ੀਟ ਜਾਰੀ ਕੀਤੀ ਗਈ ਹੈ ਜਿਸ ਵਿੱਚ ਆਕਾਲੀ ਦਲ ਦੇ ਸੀਨੀਅਰ ਨੇਤਾ ਸੁਖਬੀਰ ਬਾਦਲ ਦਾ ਨਾਂ ਵੀ ਸਾਹਮਣੇ ਆਇਆ ਹੈ। SIT ਟੀਮ ਨੇ ਸੁਖਬੀਰ ਬਾਦਲ ਦਾ ਨਾਂ ਚਾਰਜ਼ਸ਼ੀਟ ਵਿੱਚ ਜਾਰੀ ਕੀਤਾ ਹੈ ਜੋ ਕਿ ਉਸ ਸਮੇਂ ਦੇ ਗ੍ਰਹਿ ਮੰਤਰੀ ਸਨ। ਇਸ ਚਾਰਜ਼ਸ਼ੀਟ ਵਿੱਚ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਸ਼ਾਮਿਲ ਸਨ। ਇਸਤੋਂ ਇਲਾਵਾ ਉਸ ਸਮੇਂ ਦੇ ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦਾ ਨਾਂ ਵੀ ਸ਼ਾਮਿਲ ਹੈ।