ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਵੱਲੋ ਗ੍ਰਿਫਤਾਰ ਕਰਨ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ ਉਹਨਾਂ ਨੂੰ ਸਵੇਰੇ ਉਸ ਵੇਲੇ ਘਰੋਂ ਚੁੱਕ ਲਿਆ ਜਦੋਂ ਉਹ ਸੁੱਤੇ ਪਏ ਸੀ। ਉਹਨਾਂ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀ ਪੰਜਾਬ ਦੇ ਜ਼ੀਰਾ ਦੀ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾਖਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਵਿੱਚ ਸਾਬਕਾ ਵਿਧਾਇਕ ਜੀਰਾ ਤੋਂ ਇਲਾਵਾ ਉਨ੍ਹਾਂ ਦੇ ਨਾਲ ਮੌਜੂਦ 70 ਤੋਂ 80 ਅਣਪਛਾਤੇ ਮੁਲਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
