ਅੰਮ੍ਰਿਤਸਰ : ਕੁਲਦੀਪ ਸਿੰਘ ਧਾਲੀਵਾਲ ਅੱਜ ਸਵਰਗੀ DM ਗਗਨਦੀਪ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਹੁੰਚੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਗਗਨਦੀਪ ਸਿੰਘ ਰੰਧਾਵਾ ਦੇ ਅਚਾਨਕ ਚਲੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
ਕੁਲਦੀਪ ਧਾਲੀਵਾਲ ਨੇ ਰੰਧਾਵਾ ਪਰਿਵਾਰ ਨਾਲ ਬੈਠ ਕੇ ਦੁੱਖ ਵੰਡਾਇਆ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦਾ ਬੇਵਕਤੀ ਚਲੇ ਜਾਣਾ ਪਰਿਵਾਰ ਅਤੇ ਇਲਾਕੇ ਲਈ ਇੱਕ ਨਾ-ਪੂਰਨ ਵਾਲਾ ਘਾਟਾ ਹੈ।
ਸਰਕਾਰ ਹਰ ਮੋੜ ‘ਤੇ ਪਰਿਵਾਰ ਦੇ ਨਾਲ: ਧਾਲੀਵਾਲ
ਪਰਿਵਾਰ ਨੂੰ ਹੌਸਲਾ ਦਿੰਦਿਆਂ ਧਾਲੀਵਾਲ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ:
“ਸਵਰਗੀ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਹਰ ਪੱਖੋਂ ਪਰਿਵਾਰ ਦੀ ਮਦਦ ਅਤੇ ਸਹਿਯੋਗ ਲਈ ਵਚਨਬੱਧ ਹੈ।”
ਇਲਾਕੇ ਵਿੱਚ ਸੋਗ ਦੀ ਲਹਿਰ
ਦੱਸਣਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਦੇ ਦੇਹਾਂਤ ਤੋਂ ਬਾਅਦ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਪਰਿਵਾਰ ਨਾਲ ਅਫ਼ਸੋਸ ਜਤਾਇਆ ਜਾ ਰਿਹਾ ਹੈ। ਕੁਲਦੀਪ ਧਾਲੀਵਾਲ ਦੇ ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਕਈ ਹੋਰ ਸਥਾਨਕ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ

