ਕੁਰਾਲੀ ਵਿੱਚ ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 5 ਔਰਤਾਂ ਸਮੇਤ 8 ਜ਼ਖਮੀ

ਮੁਹਾਲੀ ਜ਼ਿਲ੍ਹੇ ਦੇ ਕੁਰਾਲੀ ਦੇ ਫੋਕਲ ਪੁਆਇੰਟ ‘ਤੇ ਸਥਿਤ ਇੱਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗ ਜਾਣ ਦੀ ਦੁੱਖਦਾਈਕ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ ਅਤੇ ਜਿਹਨਾ ਵਿੱਚੋ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਹੈ।

ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹਨਾਂ ਵਿੱਚ 5 ਔਰਤਾਂ ਸਮੇਤ 8 ਲੋਕ ਬੁਰੀ ਤਰ੍ਹਾਂ ਝੁਲਸ ਗਏ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਰੀਬ 15 ਗੱਡੀਆਂ ਨੇ ਮੌਕੇ ਤੇ ਪਹੁੰਚ ਅੱਗ ਤੇ ਕਾਬੂ ਪਾਇਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਅਤੇ ਦੁੱਖ ਪ੍ਰਗਟ ਕੀਤਾ ਹੈ।

Tags :