ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਲਈ ਵਾਪਸ

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਲਈ ਵਾਪਸ

ਚੰਡੀਗੜ੍ਹ – ਪੰਜਾਬ ਸਰਕਾਰ ਨੇ 14 ਮਈ 2025 ਨੂੰ ਜਾਰੀ ਕੀਤੀ ਲੈਂਡ ਪੂਲਿੰਗ ਨੀਤੀ ਅਤੇ ਇਸ ਵਿੱਚ ਕੀਤੀਆਂ ਬਾਅਦ ਦੀਆਂ ਸੋਧਾਂ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ।

ਸਰਕਾਰ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ, ਇਸ ਨੀਤੀ ਤਹਿਤ ਜਾਰੀ ਸਾਰੇ LOIs, ਹੋਈਆਂ ਰਜਿਸਟ੍ਰੇਸ਼ਨਾਂ ਜਾਂ ਹੋਰ ਕੋਈ ਵੀ ਕਾਰਵਾਈ ਹੁਣ ਰੱਦ ਕਰ ਦਿੱਤੀ ਜਾਵੇਗੀ।

ਇਹ ਜਾਣਕਾਰੀ ਪ੍ਰਿੰਸੀਪਲ ਸੈਕਟਰੀ, ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ, ਪੰਜਾਬ ਵੱਲੋਂ ਜਾਰੀ ਕੀਤੀ ਗਈ ਹੈ।