ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਇਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਦਰਅਸਲ, ਜੰਮੂ ਦੇ ਰਾਮਬਨ ਜ਼ਿਲ੍ਹੇ ‘ਚ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ‘ਤੇ ਜ਼ਬਰਦਸਤ ਜ਼ਮੀਨ ਖਿਸਕ ਗਈ।
ਇਸ ਦੌਰਾਨ ਇੱਕ ਗੱਡੀ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਇਹ ਦਰਦਨਾਕ ਹਾਦਸਾ ਬਨਿਹਾਲ ਸ਼ਹਿਰ ਨੇੜੇ ਨੈਸ਼ਨਲ ਹਾਈਵੇਅ ਦੇ ਸ਼ੇਰਬੀ ਸੈਕਸ਼ਨ ‘ਤੇ ਵਾਪਰਿਆ। ਫਿਲਹਾਲ ਘਟਨਾ ਵਾਲੀ ਥਾਂ ‘ਤੇ ਰਾਹਤ ਕਾਰਜ ਜਾਰੀ ਹੈ।