ਅਦਾਲਤ ਨੇ ਗੈਂਗਸਟਰ ਲਾਰੈਂਸ ਨੂੰ ਕੀਤਾ ਗੁਜਰਾਤ ਪੁਲਿਸ ਹਵਾਲੇ, ਨਸ਼ਿਆਂ ਦੇ ਮਾਮਲੇ ਵਿੱਚ ਹੋਵੇਗੀ ਪੁੱਛਗਿਛ

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਰਹੱਦ ਪਾਰ ਤਸਕਰੀ ਦੇ ਮਾਮਲੇ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਏਟੀਐਸ ਨੂੰ ਟਰਾਂਜ਼ਿਟ ਕਸਟੱਡੀ ਦੇ ਦਿੱਤੀ ਹੈ। ਗੁਜਰਾਤ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਾਕਿਸਤਾਨ ਕਨੈਕਸ਼ਨ ਦਾ ਪਤਾ ਲਗਾਇਆ ਜਾਵੇਗਾ। ਉਸ ਉਪਰ ਪਾਕਿਸਤਾਨ ਤੋਂ 194 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਲਿਆਉਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 6 ਪਾਕਿਸਤਾਨੀਆਂ ਸਮੇਤ 8 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ।

Tags :