ਲਾਰੇਂਸ ਬਿਸ਼ਨੋਈ ਨੂੰ MP ਬਣਾ ਦੇਣਾ ਚਾਹੀਦਾ ਕਿਉਕਿ ਇਸਤੋਂ ਪਹਿਲਾ ਕਈ ਡਾਕੂਆ ਨੂੰ MP ਬਣਾਇਆ ਸੀ-ਬਲਕੌਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ ਲਈ ਕੋਸ਼ਿਸ਼ ਕਰ ਰਹੇ ਹਨ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਲਾਰੇਂਸ ਬਿਸ਼ਨੋਈ ਦੇ ਖਿਲਾਫ ਪੁਲਿਸ ਵੱਲੋ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ । ਇਸਦੇ ਨਾਲ ਹੀ ਉਹਨਾਂ ਕਿਹਾ ਕਿ ਬਿਸ਼ਨੋਈ ਨੂੰ ਵੀ ਐਮਪੀ ਬਣਾ ਦੇਣਾ ਚਾਹੀਦਾ ਹੈ ਕਿਉਕਿ ਇਸਤੋ ਪਹਿਲਾ ਵੀ ਕਈ ਡਾਕੂਆ ਨੂੰ ਐਮਪੀ ਬਣਾਇਆ ਗਿਆ ਸੀ। ਇਸਦੇ ਨਾਲ ਉਹਨਾਂ ਅੰਮ੍ਰਿਤਪਾਲ ਬਾਰੇ ਬੋਲਦਿਆ ਕਿਹਾ ਕਿ ਅੰਮ੍ਰਿਤਪਾਲ ਉਹਨਾਂ ਦੇ ਘਰ ਆਇਆ ਸੀ ਤਾਂ ਉਸ ਵੇਲੇ ਸਰਕਾਰ ਨੇ ਉਸਨੂੰ ਕਿਉ ਨਹੀਂ ਗ੍ਰਿਫਤਾਰ ਕੀਤਾ। ਉਹਨਾਂ ਕਿਹਾ ਕਿ ਉਹਨਾ ਦੇ ਪੁੱਤਰ ਦੇ ਇਨਸਾਫ ਲਈ ਸਿਰਫ ਭਰੋਸਾ ਦਿੱਤਾ ਜਾਂਦਾ ਹੈ ਪਰ ਅਜੇ ਤੱਕ ਉਹ ਇਨਸਾਫ ਦੀ ਉਡੀਕ ਕਰ ਰਹੇ ਹਨ।

Tags :