ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ 12 ਸਤੰਬਰ (ਸ਼ਨਿੱਚਰਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹੇ ਵਿੱਚ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਮੁਕੰਮਲ ਤੌਰ ‘ਤੇ ਬੰਦ ਰਹਿਣਗੇ।
ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ, ਜਿਸ ਨਾਲ ਧਾਰਮਿਕ ਮਹੱਤਵ ਨੂੰ ਸਮਰਪਿਤ ਇਸ ਦਿਨ ਸਰਕਾਰੀ ਕੰਮਕਾਜ ਵਿੱਚ ਵਿਸ਼ੇਸ਼ ਛੁੱਟੀ ਯਕੀਨੀ ਬਣਾਈ ਗਈ ਹੈ। ਸਰਕਾਰ ਵੱਲੋਂ ਜਾਰੀ ਅਧਿਸੂਚਨਾ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ ਤਾਂ ਜੋ ਸਮੂਹ ਸਰਕਾਰੀ ਅਦਾਰਿਆਂ ਵਿੱਚ ਇਸ ਆਦੇਸ਼ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਸਕੇ।
