ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ, ਤਾਂ ਜੋ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਕਿਸੇ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਇਸ ਵਾਰ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਇਕੱਠੇ ਚੋਣ ਲੜ ਰਹੀਆਂ ਹਨ। ਪਰ ਕਾਂਗਰਸ ਨੇ ਅਜੇ ਤੱਕ ਕੋਈ ਉਮੀਦਵਾਰ ਐਲਾਨਿਆ ਨਹੀਂ ਹੈ। ਇਸ ਦੇ ਨਾਲ ਹੀ ਇਹ ਤੈਅ ਨਹੀਂ ਹੈ ਕਿ ਭਾਜਪਾ ਆਪਣੇ ਉਮੀਦਵਾਰ ਵਜੋਂ ਕਿਸ ਨੂੰ ਮੈਦਾਨ ਵਿੱਚ ਉਤਾਰੇਗੀ।