ਲੋਕ ਸਭਾ ਚੋਣਾਂ ਨੂੰ ਲੈ ਕੇ ਸੂਤਰਾ ਦੇ ਹਵਾਲੇ ਤੋ ਖਬਰ ਸਾਹਮਣੇ ਆਈ ਹੈ ਕਿ ਚੋਣ ਕਮਿਸ਼ਨ 13 ਮਾਰਚ ਤੋਂ ਬਾਅਦ ਕਿਸੇ ਵੀ ਦਿਨ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। 2024 ਦੀਆਂ ਲੋਕ ਸਭਾ ਚੋਣਾਂ 7-8 ਪੜਾਵਾਂ ਵਿੱਚ ਹੋ ਸਕਦੀਆਂ ਹਨ।
ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਆਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਮਿਸ਼ਨ ਕਈ ਰਾਜਾਂ ਦਾ ਦੌਰਾ ਕਰ ਰਿਹਾ ਹੈ ਅਤੇ ਇਸਦੇ ਮੁਕੰਮਲ ਹੋਣ ਤੋਂ ਬਾਅਦ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਖਾਸ ਤੌਰ ‘ਤੇ, ਚੋਣ ਕਮਿਸ਼ਨ ਇਸ ਸਾਲ ਚੋਣਾਂ ਦੇ ਸੁਚਾਰੂ ਸੰਚਾਲਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਯੋਜਨਾ ਬਣਾ ਰਿਹਾ ਹੈ।
