ਲੱਖਾ ਸਿਧਾਣਾ ਨੂੰ ਬਠਿੰਡਾ ਤੋ ਚੋਣਾਂ ਲਈ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਵਲੋਂ ਇੱਕ ਹੋਰ ਉਮੀਦਵਾਰ ਨੂੰ ਟਿਕਟ ਦੇ ਦਿੱਤੀ ਗਈ ਹੈ। ਅਕਾਲੀ ਦਲ (ਅੰਮ੍ਰਿਤਸਰ) ਨੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਲੱਖਾ ਸਿਧਾਣਾ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।

Tags :