ਚੰਡੀਗੜ੍ਹ- ਲੌਂਗੋਵਾਲ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਏ ਝੜਪ ਹੋ ਗਈ ਸੀ। ਇਸ ਘਟਨਾ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਸੰਗਰੂਰ ਪੁਲਸ ਨੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਸੰਗਰੂਰ ਦੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਲੋਹਾਖੇੜੀ ਸਮੇਤ 53 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ।
ਦੋਸ਼ ਹੈ ਕਿ ਕਿਸਾਨਾਂ ਨੇ ਪੁਲਿਸ ‘ਤੇ ਜਾਨਲੇਵਾ ਹਮਲਾ ਕੀਤਾ ਸੀ। ਕਿਸਾਨ ਯੂਨੀਅਨਾਂ ਦੇ ਮੈਂਬਰਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਲੌਂਗੋਵਾਲ ਥਾਣੇ ਦੇ ਬਾਹਰ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ।