ਮੋਗਾ ਵਿੱਚ ਇੱਕ ਬਜੁਰਗ ਰਿਕਸ਼ਾ ਚਾਲਕ ਦੀ ਰਾਤੋ ਰਾਤ ਕਿਸਮਤ ਬਦਲ ਗਈ। ਦਸ ਦੇਈਏ ਕਿ ਬਜੁਰਗ ਗੁਰਦੇਵ ਸਿੰਘ ਦੀ ਦਾਈ ਕਰੋੜ ਦੀ ਲਾਟਰੀ ਨਿਕਲ ਆਈ ਹੈ। ਜਿਸਤੋਂ ਬਾਅਦ ਪਰਿਵਾਰ ਵਿੱਚ ਰੌਣਕ ਲੱਗੀ ਹੋਈ ਹੈ। ਦੇਵ ਸਿੰਘ ਨੇ ਦੱਸਿਆ ਕਿ ਉਸ ਨੇ 500 ਰੁਪਏ ਦਾ ਇਹ ਬੰਪਰ ਖਰੀਦਿਆ ਸੀ। ਉਹ ਪਹਿਲਾਂ ਲਾਟਰੀ ਦੀਆਂ ਟਿਕਟਾਂ ਖਰੀਦਦਾ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਇਸ ਵਾਰ ਉਸ ਨੇ ਜੋ ਲਾਟਰੀ ਟਿਕਟ ਖਰੀਦੀ ਹੈ, ਉਹ ਉਸ ਨੂੰ ਕਰੋੜਪਤੀ ਬਣਾ ਦੇਵੇਗੀ। ਜਿਸ ਏਜੰਟ ਤੋਂ ਉਸ ਨੇ ਇਹ ਬੰਪਰ ਖਰੀਦਿਆ ਸੀ, ਉਸ ਨੇ ਉਸ ਦੇ ਘਰ ਆ ਕੇ ਦੱਸਿਆ ਕਿ ਉਸ ਦੀ 2.5 ਕਰੋੜ ਰੁਪਏ ਦੀ ਲਾਟਰੀ ਨਿਕਲ ਗਈ ਹੈ
