ਦੋਸਤ ਨੇ ਬੀਅਰ ਪੀਣ ਤੋਂ ਮਨ੍ਹਾਂ ਕੀਤਾ ਤਾਂ ਦੋਸਤਾਂ ਨੇ ਕੀਤਾ ਕਤਲ

ਲੁਧਿਆਣਾ ਰੇਲਵੇ ਸਟੇਸ਼ਨ ਦੇ ਸਾਹਮਣੇ ਸਵੇਰੇ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋਸਤਾਂ ਨੇ ਨੌਜਵਾਨ ਦਾ ਸਿਰ ‘ਤੇ ਬੇਸਬਾਲ ਬੈਟ ਨਾਲ ਵਾਰ ਕਰਕੇ ਕਤਲ ਕਰ ਦਿੱਤਾ, ਇਸ ਸਬੰਧੀ ਏ.ਸੀ.ਪੀ ਦਾ ਕਹਿਣਾ ਹੈ ਕਿ ਕਾਤਲ ਮ੍ਰਿਤਕ ਦੇ ਦੋਸਤ ਸਨ। ਉਨ੍ਹਾਂ ਨੇ ਮ੍ਰਿਤਕ ਤੋਂ ਬੀਅਰ ਮੰਗੀ ਤਾਂ ਮ੍ਰਿਤਕ ਨੇ ਬੀਅਰ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਨੌਜਵਾਨਾਂ ‘ਚ ਝਗੜਾ ਹੋ ਗਿਆ ਅਤੇ ਇਸ ਦੌਰਾਨ ਦੋਸ਼ੀ ਨੇ ਕਮਲਦੀਪ ਦੇ ਸਿਰ ‘ਤੇ ਬੇਸਬਾਲ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ

Tags :