ਲੁਧਿਆਣਾ ਵਿੱਚ ਘਰ ਦੇ ਬਾਹਰ ਖੜ੍ਹੇ ਨੌਜ਼ਵਾਨ ਦਾ ਬੇਰਿਹਮੀ ਦੇ ਨਾਲ ਕੀਤਾ ਕਤਲ

ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਸਥਿਤ ਸੰਜੇ ਗਾਂਧੀ ਕਾਲੋਨੀ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸ਼ੱਕ ਹੈ ਕਿ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਸੰਜੇ ਗਾਂਧੀ ਕਲੋਨੀ ਇਲਾਕੇ ਦਾ ਰਹਿਣ ਵਾਲਾ ਦਿਨੇਸ਼ ਕੁਮਾਰ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਿਹਾ ਸੀ। ਉਹ ਆਪਣੇ ਘਰ ਦੇ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਸੀ। ਜਦੋ ਉਹ ਘਰ ਦੇ ਬਾਹਰ ਖੜ੍ਹਾ ਸੀ ਤਾ ਕਿਸੇ ਅਣਪਛਾਤੇ ਕਾਤਲਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦਾ ਕਤਲ ਕਰ ਦਿੱਤਾ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਇੱਥੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਪੀਸੀਆਰ ਇਲਾਕੇ ਵਿੱਚ ਗਸ਼ਤ ਨਹੀਂ ਕਰਦਾ।

Tags :