MLA ਗੋਗੀ ਦੇ ਘਰ ਪਹੁੰਚੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਲੁਧਿਆਣਾ : ਤੁਹਾਨੂੰ ਦੱਸਦੀਏ ਕੱਲ ਗੋਲੀ ਲੱਗਣ ਨਾਲ MLA ਗੋਗੀ ਦਾ ਦਿਹਾਂਤ ਹੋ ਗਿਆ ਸੀ | ਜਿਸ ਤੋਂ ਬਾਅਦ ਹਰ ਪਾਰਟੀ ਦਾ ਲੀਡਰ ਉਨ੍ਹਾਂ ਦੇ ਘਰ ਅਫਸੋਸ ਕਰਨ ਪਹੁੰਚ ਰਿਹਾ ਆ, ਜਿਥੇ ਅੱਜ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਨਿਵਾਸ ਸਥਾਨ ‘ਤੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਪਰਿਵਾਰ ਨੂੰ ਮਿਲਣ ਤੋਂ ਬਾਅਦ ਉਕਤ ਆਗੂਆਂ ਨੇ ਕਿਹਾ ਕਿ ਜੋਗੀ ਲੰਬੇ ਸਮੇਂ ਤੱਕ ਕਾਂਗਰਸ ਪਾਰਟੀ ਵਿੱਚ ਰਹੇ। ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ, ਉਨ੍ਹਾਂ ਦੇ ਸਾਰਿਆਂ ਨਾਲ ਚੰਗੇ ਸਬੰਧ ਸਨ ਤੇ ਅੱਜ ਉਨ੍ਹਾਂ ਨੇ ਪਰਿਵਾਰ ਨਾਲ ਆਪਣਾ ਦੁੱਖ ਸਾਂਝਾ ਕੀਤਾ ਹੈ

Tags :