ਲੁਧਿਆਣੇ ਦੇ ਰਾਏਕੋਟ ਦੇ ਪਿੰਡ ਤਾਜਪੁਰ ਵਿੱਚ ਇੱਕ ਵਿਅਕਤੀ ਨੇ ਵਿਆਹ ਤੋਂ ਸਾਢੇ ਸੱਤ ਸਾਲ ਬਾਅਦ ਪਤਨੀ ਦੇ ਬੱਚਾ ਨਾ ਹੋਣ ਕਾਰਣ ਜ਼ਹਿਰ ਦੇ ਕੇ ਉਸਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ, ਆਰੋਪੀ ਪਤੀ ਆਪਣੀ ਪਤਨੀ ਤੇ ਸ਼ੱਕ ਕਰਦਾ ਸੀ। ਰਾਏਕੋਟ ਪੁਲਿਸ ਨੇ ਆਰੋਪੀ ਪਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਮੁਲਜ਼ਮ ਪਤੀ ਪਿੰਡ ਵਿਚ ਹੀ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸੀ। ਮ੍ਰਿਤਕਾ ਦੀ ਪਛਾਣ ਜਸਵਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸਦਾ ਦੋਸ਼ੀ ਪਤੀ ਅਕਸਰ ਆਪਣੀ ਪਤਨੀ ਦੀ ਕੁੱਟਮਾਰ ਕਰਦਾ ਸੀ। ਪੁਲਿਸ ਨੇ ਹੈਵਾਨ ਪਤੀ ਨੂੰ ਬੱਸ ਅੱਡੇ ਤੋਂ ਗ੍ਰ੍ਰਿਫਤਾਰ ਕਰ ਲਿਆ ਹੈ ਜੋ ਕਿ ਦੌਡ਼ਨ ਦੀ ਭਾਲ ਵਿੱਚ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।
