‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਪਹੁੰਚ ਕੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ: ਰੌਬੀ ਕੰਗ

ਸ਼ਹੀਦ ਭਗਤ ਸਿੰਘ ਨਗਰ : ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਨਵਾਂਸ਼ਹਿਰ ਹਲਕੇ ‘ਚ ਡੋਰ-ਟੂ-ਡੋਰ ਜਨ ਸੰਪਰਕ ਕੀਤਾ ਗਿਆ।

ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਹਲਕਾ ਇੰਚਾਰਜ ਰੌਬੀ ਕੰਗ ਨੇ ਸ਼ਾਹਬਾਜ਼ਪੁਰ ‘ਚ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਸਿੱਧਾ ਜਨਤਾ ਨਾਲ ਸੰਵਾਦ ਕਰਨਾ ਹੈ। ਵਰਕਰ ਘਰ-ਘਰ ਜਾ ਕੇ ਦੱਸਣਗੇ ਕਿ ਪਿਛਲੇ ਸਾਢੇ ਚਾਰ ਸਾਲਾਂ ‘ਚ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਆਦਿ ਖੇਤਰਾਂ ਵਿੱਚ ਕੀ ਕੰਮ ਹੋਏ ਹਨ।

ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ ਨੂੰ ਰਾਹਤ ਦੇਣ ਲਈ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਯਾਤਰਾ, ਸਰਕਾਰੀ ਸਕੂਲਾਂ ‘ਚ ਸਹੂਲਤਾਂ, ਸਮਾਜਿਕ ਸੁਰੱਖਿਆ ਪੈਨਸ਼ਨ, ਸਿਹਤ ਸਹੂਲਤਾਂ, ਰਾਸ਼ਨ ਆਦਿ ਸਕੀਮਾਂ ਲਾਗੂ ਹਨ।

ਰੌਬੀ ਕੰਗ ਨੇ ਕਿਹਾ ਕਿ ਜਦੋਂ ਲੋਕਾਂ ਨੂੰ ਆਪਣੇ ਹੱਕਾਂ ਦੀ ਪੂਰੀ ਜਾਣਕਾਰੀ ਹੋਵੇਗੀ ਤਾਂ ਹੀ ਯੋਜਨਾਵਾਂ ਦਾ ਅਸਲ ਲਾਭ ਮਿਲੇਗਾ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਸਥਾਨਕ ਮੁੱਦੇ ਵੀ ਸੁਣੇ ਜਾਣਗੇ।

ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਨਵਾਂਸ਼ਹਿਰ ਹਲਕੇ ਦੇ ਹੋਰ ਖੇਤਰਾਂ ਵਿੱਚ ਵੀ ਜਾਰੀ ਰਹੇਗੀ